September 8, 2026
VID 20260807 WA00441

ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੇ ਮੱਥਾ ਟੇਕ ਕੇ ਕੀਰਤਨ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬਸਰਵਣ ਕੀਤਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅੰਮ੍ਰਿਤਸਰ, 7 ਅਗਸਤ—ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਭਗਤੀ ਦਾ ਅਦਭੁੱਤ ਮਾਹੌਲ ਵੇਖਣ ਨੂੰ ਮਿਲਿਆ। ਸਵੇਰ ਤੋਂ ਹੀ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ। ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਉਪਰੰਤ ਗੁਰੂ ਘਰ ਵਿੱਚ ਮੱਥਾ ਟੇਕਿਆ, ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪ੍ਰਕਾਸ਼ ਗੁਰਪੁਰਬ ਮੌਕੇ ਸਾਰਾ ਪਰਿਸਰ ਧਾਰਮਿਕ ਰੰਗਾਂ ਵਿੱਚ ਰੰਗਿਆ ਨਜ਼ਰ ਆਇਆ। ਹਰ ਪਾਸੇ “ਵਾਹਿਗੁਰੂ” ਦੇ ਜਾਪ ਨਾਲ ਮਾਹੌਲ ਗੂੰਜਦਾ ਰਿਹਾ, ਜਦਕਿ ਸੰਗਤਾਂ ਨੇ ਗੁਰੂ ਸਾਹਿਬ ਦੇ ਜੀਵਨ ਤੋਂ ਨਿਮਰਤਾ, ਸੇਵਾ ਅਤੇ ਪਰਉਪਕਾਰ ਦਾ ਸੰਦੇਸ਼ ਅਪਣਾਉਣ ਦਾ ਸੰਕਲਪ ਲਿਆ।

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਬਾਲ ਉਮਰ ਵਿੱਚ ਹੀ ਮਨੁੱਖਤਾ ਦੀ ਨਿਸ਼ਕਾਮ ਸੇਵਾ, ਦਇਆ ਅਤੇ ਨਿਮਰਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ।

ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਮੌਕੇ ਰਾਤ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ ਕੀਤੀ ਜਾਵੇਗੀ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਰਾਹੀਂ ਇਸ ਪਾਵਨ ਦਿਹਾੜੇ ਦੀਆਂ ਖੁਸ਼ੀਆਂ ਮਨਾਈਆਂ ਜਾਣਗੀਆਂ।

ਗੁਰਪੁਰਬ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਹੋ ਰਹੀਆਂ ਹਨ। ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਮੂਹ ਮਨੁੱਖਤਾ ਦੀ ਚੜ੍ਹਦੀ ਕਲਾ, ਅਮਨ ਅਤੇ ਸ਼ਾਂਤੀ ਲਈ ਅਰਦਾਸ ਕੀਤੀ।

Leave a Reply

Your email address will not be published. Required fields are marked *