September 8, 2026
WhatsApp Image 2026 07 29 at 17.05.12

-ਕੈਬਨਿਟ ਮੰਤਰੀ ਈਟੀਓ ਨੇ ਕੀਤੀ ਸ਼ਿਰਕਤ

ਕਾਦੀਆਂ, 29 ਜੁਲਾਈ। ਨਗਰ ਕੌਂਸਲ ਕਾਦੀਆਂ ਦੇ ਨਵ-ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਤਾਜਪੋਸ਼ੀ ਸਮਾਰੋਹ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਾਦੀਆਂ ਹਲਕਾ ਇੰਚਾਰਜ ਗੁਰ ਇਕਬਾਲ ਸਿੰਘ ਮਾਹਲ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ।

ਸਮਾਰੋਹ ਦੌਰਾਨ ਪਲਵਿੰਦਰ ਕੌਰ ਮਾਹਲ ਨੇ ਨਗਰ ਕੌਂਸਲ ਪ੍ਰਧਾਨ, ਰਾਜ ਕੁਮਾਰ ਜੀਟਰ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਦਿਲਬਾਗ ਸਿੰਘ ਮਾਹਲ ਨੇ ਮੀਤ ਪ੍ਰਧਾਨ ਵਜੋਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ। ਇਸ ਮੌਕੇ ਪਾਰਟੀ ਆਗੂਆਂ, ਵਰਕਰਾਂ ਅਤੇ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀਆਂ ਨੇ ਨਵੀਂ ਟੀਮ ਨੂੰ ਵਧਾਈ ਦਿੱਤੀ।

WhatsApp Image 2026 07 29 at 17.05.12

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਅਤੇ ਸੂਬੇ ਦਾ ਸਰਵਪੱਖੀ ਵਿਕਾਸ ਕਰਨਾ ਹੈ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਹੋਰ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਗੁਰ ਇਕਬਾਲ ਸਿੰਘ ਮਾਹਲ ਨੂੰ ਭਾਵੇਂ ਘੱਟ ਸਮਾਂ ਮਿਲਿਆ ਹੈ, ਪਰ ਉਹ ਇਸ ਦੌਰਾਨ ਕਾਦੀਆਂ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਆਪਣੇ ਸਧਾਰਨ ਪਰਿਵਾਰਕ ਪਿਛੋਕੜ ‘ਤੇ ਮਾਣ ਮਹਿਸੂਸ ਕਰਦੇ ਹਨ ਅਤੇ ਲੋਕ ਸੇਵਾ ਨੂੰ ਹੀ ਆਪਣਾ ਧਰਮ ਸਮਝਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਾਦੀਆਂ ਸ਼ਹਿਰ ਅਤੇ ਸਮੁੱਚੇ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਹਲਕਾ ਇੰਚਾਰਜ ਗੁਰ ਇਕਬਾਲ ਸਿੰਘ ਮਾਹਲ ਨੇ ਨਵ-ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਕਾਦੀਆਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗੀ ਅਤੇ ਸ਼ਹਿਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਵੀ ਕੀਤਾ।

ਸਮਾਗਮ ਵਿੱਚ ਸਰਬਜੀਤ ਸਿੰਘ ਮਾਹਲ, ਪ੍ਰੇਮ ਸਿੰਘ ਘੁੰਮਣ, ਵਿਜੇ ਕੁਮਾਰ, ਗਗਨਦੀਪ ਸਿੰਘ (ਐਮ.ਸੀ.), ਹਰਪ੍ਰੀਤ ਸਿੰਘ ਮਾਹਲ, ਸਾਬਕਾ ਨਗਰ ਕੌਂਸਲ ਪ੍ਰਧਾਨ ਜਰਨੈਲ ਸਿੰਘ ਮਾਹਲ, ਸੁਭਾਸ਼ ਡੰਗੋਰੀਆ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ।

Leave a Reply

Your email address will not be published. Required fields are marked *