-ਨਸ਼ੇ ਵਿੱਚ ਪਤੀ ਨੇ ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਘੁੱਟ ਦਿੱਤਾ ਗਲਾ ਸੁਧਾਰ ਥਾਣੇ ਅਧੀਨ ਪਿੰਡ
-ਨਸ਼ੇ ਵਿੱਚ ਪਤੀ ਨੇ ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਘੁੱਟ ਦਿੱਤਾ ਗਲਾ
ਸੁਧਾਰ ਥਾਣੇ ਅਧੀਨ ਪਿੰਡ ਬੁਰਜ ਲਿੱਟਾਂ ਦੀ ਘਟਨਾ, ਪਤੀ ਸਮੇਤ ਦਾਦਾ ਹਿਰਾਸਤ ਵਿੱਚ
ਜਗਰਾਓਂ 8 ਸਿਤੰਬਰ- ਥਾਣਾ ਸੁਧਾਰ ਦੇ ਅਧੀਨ ਪੈਂਦੇ ਪਿੰਡ ਬੁਰਜ ਲਿੱਟਾਂ ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਉਪਰੰਤ ਗਲਾ ਘੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ 25 ਸਾਲਾ ਹਰਪ੍ਰੀਤ ਕੌਰ ਵਜੋਂ ਹੋਈ ਹੈ। ਉਸ ਦੇ ਗਰਭ ਵਿੱਚ ਪਲ ਰਹੇ ਅਣਜੰਮੇ ਬੱਚੇ ਦੀ ਵੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਹਰਪ੍ਰੀਤ ਕੌਰ ਆਪਣੇ ਸਹੁਰੇ ਘਰ ਵਿੱਚ ਹੋ ਰਹੇ ਝਗੜਿਆਂ ਤੋਂ ਪ੍ਰੇਸ਼ਾਨ ਸੀ ਅਤੇ ਕੁਝ ਸਮਾਂ ਪਹਿਲਾਂ ਆਪਣੀ ਮਾਂ ਦੇ ਘਰ ਚਲੀ ਗਈ ਸੀ। ਐਤਵਾਰ ਨੂੰ ਉਸ ਦਾ ਪਤੀ ਜਸਪ੍ਰੀਤ ਸਿੰਘ ਉਸ ਨੂੰ ਸਮਝਾ-ਬੁਝਾ ਕੇ ਵਾਪਸ ਸਹੁਰੇ ਘਰ ਲੈ ਆਇਆ।
ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਰਾਤ ਜਸਪ੍ਰੀਤ ਸਿੰਘ ਨਸ਼ੇ ਦੀ ਹਾਲਤ ਵਿੱਚ ਘਰ ਪਹੁੰਚਿਆ ਅਤੇ ਆਪਣੀ ਪਤਨੀ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਦਾ ਗਲਾ ਘੁੱਟ ਦਿੱਤਾ, ਜਿਸ ਕਾਰਨ ਹਰਪ੍ਰੀਤ ਕੌਰ ਦੀ ਮੌਤ ਹੋ ਗਈ।
ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਉਸ ਦੇ ਪਤੀ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਦਾਦਾ ਜੋਗਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਥਾਣਾ ਸੁਧਾਰ ਦੇ ਇੰਚਾਰਜ ਕੁਲਵਿੰਦਰ ਸਿੰਘ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।