July 27, 2026

ਸਾਂਝਾ ਮੋਰਚਾ ਵੱਲੋਂ ਪੱਕੀ ਨਿਯੁਕਤੀ ਦੀ ਮੰਗ

ਗੁਰਦਾਸਪੁਰ: ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਮਹੱਲਾ ਕਲੀਨਿਕ ਸਾਂਝਾ ਮੋਰਚਾ ਵੱਲੋਂ ਸੋਮਵਾਰ ਨੂੰ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਹੱਲਾ ਕਲੀਨਿਕਾਂ ਵਿੱਚ ਸੇਵਾ ਨਿਭਾ ਰਹੇ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ਦਾ ਵੀ ਜਲਦ ਨਿਪਟਾਰਾ ਕੀਤਾ ਜਾਵੇ।

ਧਰਨੇ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸਮੇਂ 70 ਆਮ ਆਦਮੀ ਮਹੱਲਾ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਕਰੀਬ 210 ਡਾਕਟਰ ਅਤੇ ਹੋਰ ਕਰਮਚਾਰੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹੱਲਾ ਕਲੀਨਿਕਾਂ ਵਿੱਚ 47 ਤਰ੍ਹਾਂ ਦੇ ਮੁਫ਼ਤ ਟੈਸਟ ਅਤੇ 107 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਉਪਲਬਧ ਹਨ। ਹਰ ਰੋਜ਼ ਇੱਕ ਕਲੀਨਿਕ ਵਿੱਚ ਔਸਤ 70 ਤੋਂ 80 ਮਰੀਜ਼ ਇਲਾਜ ਲਈ ਪਹੁੰਚਦੇ ਹਨ ਅਤੇ ਹਜ਼ਾਰਾਂ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਰਹੇ ਹਨ।

ਆਗੂਆਂ ਨੇ ਕਿਹਾ ਕਿ ਮਹੱਲਾ ਕਲੀਨਿਕਾਂ ਦੀ ਸਫ਼ਲਤਾ ਵਿੱਚ ਡਾਕਟਰਾਂ ਅਤੇ ਕਰਮਚਾਰੀਆਂ ਦਾ ਮਹੱਤਵਪੂਰਨ ਯੋਗਦਾਨ ਹੈ, ਪਰ ਉਹ ਅਜੇ ਵੀ ਅਸਥਾਈ ਤੌਰ ‘ਤੇ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਇਸ ਦਾ ਅਸਰ ਲੋਕਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ‘ਤੇ ਵੀ ਪੈ ਸਕਦਾ ਹੈ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪੰਜਾਬ ਪ੍ਰਧਾਨ ਇੰਦਰਪਾਲ ਸਿੰਘ

Leave a Reply

Your email address will not be published. Required fields are marked *

Related News