July 27, 2026

ਬਟਾਲਾ, 27 ਜੁਲਾਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨ੍ਹਾਂ ਨੂੰ ਹੱਲ ਕਰਨ ਦੇ ਮੰਤਵ ਨਾਲ ਲੋਕ ਮਿਲਣੀ ਪਰੋਗਰਾਮ ਤਹਿਤ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਦੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।

ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਲੋਕਹਿੱਤ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜ ਤੇਜਗਤੀ ਨਾਲ ਕੀਤੇ ਜਾਣਗੇ।

ਹਲਕੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਬਟਾਲੇ ਸਮੇਤ ਦੱਸਿਆ ਕਿ ਹਲਕੇ ਅੰਦਰ ਗੰਦੇ ਪਾਣੀ ਲਈ ਨਿਕਾਸੀ ਦੇ ਕਾਰਜ, ਗਲੀਆਂ ਦੀ ਉਸਾਰੀ, ਸੀਵਰੇਜ਼, ਪਾਰਕਾਂ ਦਾ ਸੁੰਦਰੀਕਰਨ ਆਦਿ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Leave a Reply

Your email address will not be published. Required fields are marked *

Related News