September 23, 2026
WhatsApp Image 2026 07 27 at 11.17.16

 ਗੁਰਦੁਆਰਾ ਅਰਬਨ ਅਸਟੇਟ ਵਿਖੇ ਹੋਏ ਨਤਮਸਤਕ

ਬਟਾਲਾ, (ਭੋਪਾਲ ਸਿੰਘ): ਸਚਖੰਡ ਸ੍ਰੀ ਹਜ਼ੂਰ ਸਾਹਿਬ ਕਮੇਟੀ ਦੇ ਚੇਅਰਮੈਨ ਸਰਦਾਰ ਵਿਜੈ ਸਤਬੀਰ ਸਿੰਘ ਬਟਾਲਾ ਦੌਰੇ ਦੌਰਾਨ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਵਿਜੈ ਸਤਬੀਰ ਸਿੰਘ ਨੇ ਦੱਸਿਆ ਕਿ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸੰਗਤਾਂ ਹਵਾਈ ਸਫ਼ਰ ਰਾਹੀਂ ਵੀ ਆਸਾਨੀ ਨਾਲ ਸ੍ਰੀ ਹਜ਼ੂਰ ਸਾਹਿਬ ਪਹੁੰਚ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਆਈ.ਏ.ਐਸ. ਅਤੇ ਆਈ.ਪੀ.ਐਸ. ਦੀ ਤਿਆਰੀ ਕਰ ਰਹੇ ਜਾਂ ਕਰਨ ਦੇ ਇੱਛੁਕ ਨੌਜਵਾਨਾਂ ਲਈ ਕੋਚਿੰਗ ਅਤੇ ਲਾਇਬ੍ਰੇਰੀ ਦੀ ਸਹੂਲਤ ਵੀ ਉਪਲਬਧ ਕਰਵਾਈ ਜਾ ਰਹੀ ਹੈ, ਤਾਂ ਜੋ ਸਿੱਖ ਨੌਜਵਾਨ ਉੱਚ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਆਪਣਾ ਸਥਾਨ ਬਣਾ ਸਕਣ।

ਚੇਅਰਮੈਨ ਨੇ ਗੁਰਦੁਆਰਿਆਂ ਅੰਦਰ ਸੰਗਤਾਂ ਵਿਚਾਲੇ ਹੋਣ ਵਾਲੀਆਂ ਲੜਾਈਆਂ ਅਤੇ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਵਾਲੀਆਂ ਵੀਡੀਓਜ਼ ਨੂੰ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਅਜਿਹੀਆਂ ਘਟਨਾਵਾਂ ਕਦੇ ਵੀ ਦੇਖਣ ਨੂੰ ਨਹੀਂ ਮਿਲਦੀਆਂ ਅਤੇ ਹਰ ਸਿੱਖ ਨੂੰ ਗੁਰੂ ਘਰ ਦੀ ਮਰਿਆਦਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਸਬੰਧੀ ਕਾਨੂੰਨ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਬਟਾਲਾ ਦੇ ਪ੍ਰਧਾਨ ਮਨਬੀਰ ਸਿੰਘ ਨੇ ਚੇਅਰਮੈਨ ਵਿਜੈ ਸਤਬੀਰ ਸਿੰਘ ਦਾ ਸਵਾਗਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਸੰਗਤਾਂ ਨੂੰ ਦਰਪੇਸ਼ ਕੁਝ ਮੁਸ਼ਕਿਲਾਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ। ਚੇਅਰਮੈਨ ਨੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *

Related News