September 23, 2026
IMG 20260727 WA0023

–ਪ੍ਰਸ਼ਾਸਨ ਤੇ ਪੁਲਿਸ ਵਿੱਚ ਹਰਕਤ ਵਿਚ ਆਇਆ
ਪਠਾਨਕੋਟ, ਸੋਮਵਾਰ: ਪਠਾਨਕੋਟ ਨਗਰ ਨਿਗਮ ਨੂੰ ਸੋਮਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਨਗਰ ਨਿਗਮ ਕਮਿਸ਼ਨਰ ਦੀ ਸਰਕਾਰੀ ਈ-ਮੇਲ ਆਈਡੀ ‘ਤੇ ਇੱਕ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ, ਜਿਸ ਵਿੱਚ ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।
ਨਗਰ ਨਿਗਮ ਦੇ ਏਡੀਓ ਪੰਕਜ ਨੇ ਦੱਸਿਆ ਕਿ ਧਮਕੀ ਭਰੀ ਈ-ਮੇਲ ਦੀ ਜਾਣਕਾਰੀ ਮਿਲਦੇ ਹੀ ਇਸ ਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ। ਸੂਚਨਾ ਮਿਲਣ ਉਪਰੰਤ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

image editor output image592343982 17851551838668563655132447850736
ਧਮਕੀ ਭਰੀ ਈ-ਮੇਲ


ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਧਮਕੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਨਗਰ ਨਿਗਮ ਕੰਪਲੈਕਸ ਸਮੇਤ ਹੋਰ ਸਰਕਾਰੀ ਦਫ਼ਤਰਾਂ ਵਿੱਚ ਵੀ ਸਘਣੀ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਦੀਆਂ ਟੀਮਾਂ ਮਾਮਲੇ ਦੇ ਹਰ ਪੱਖ ਤੋਂ ਜਾਂਚ ਕਰ ਰਹੀਆਂ ਹਨ ਅਤੇ ਧਮਕੀ ਭਰੀ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ।
ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਕੋਈ ਸੂਚਨਾ ਨਹੀਂ ਹੈ। ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *