September 8, 2026
17869513102220471

ਤਿੰਨ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ

ਵਿਦੇਸ਼ ਬੈਠੇ ਗੈਂਗਸਟਰ ਅਮਨ ਆਂਡਾ ਦੇ ਕਹਿਣ ’ਤੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ

ਬਟਾਲਾ 16 ਅਗਸਤ-ਬਟਾਲਾ ਵਿੱਚ ਲੈਬ ਮਾਲਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਫਿਰੌਤੀ ਨਾ ਦੇਣ ’ਤੇ ਲੈਬ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਬਟਾਲਾ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਾਰਦਾਤ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅਮਨ ਆਂਡਾ ਦੇ ਕਥਿਤ ਇਸ਼ਾਰੇ ’ਤੇ ਅੰਜਾਮ ਦਿੱਤਾ ਗਿਆ ਸੀ।

178695131022204723724210065204342646
ਅਰੋਪੀਆਂ ਕੋਲੋਂ ਬਰਾਮਦ ਪਿਸਟਲ

ਪੁਲਿਸ ਅਨੁਸਾਰ ਛੇ ਮਾਰਚ ਦੀ ਅੱਧੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਲੈਬ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਸਬੰਧੀ ਥਾਣਾ ਸਿਟੀ ਬਟਾਲਾ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਕਰਦਿਆਂ ਪੁਲਿਸ ਨੇ ਵਾਰਦਾਤ ਵਿੱਚ ਸ਼ਾਮਲ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਫਾਇਰਿੰਗ ਕਰਨ ਵਾਲੇ ਦੋ ਮੁਲਜ਼ਮ ਅਜਨਾਲਾ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਡੀਐੱਸਪੀ ਸਿਟੀ ਬਟਾਲਾ ਸੁੱਖਇੰਦਰ ਸਿੰਘ ਨੇ ਦੱਸਿਆ ਕਿ ਲੈਬ ਮਾਲਕ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਵਿਦੇਸ਼ ਵਿੱਚ ਬੈਠੇ ਅਮਨ ਆਂਡਾ ਵੱਲੋਂ ਉਸ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਫਿਰੌਤੀ ਨਾ ਦੇਣ ’ਤੇ ਰਾਤ ਸਮੇਂ ਲੈਬ ’ਤੇ ਫਾਇਰਿੰਗ ਕਰਕੇ ਨੌਜਵਾਨ ਫ਼ਰਾਰ ਹੋ ਗਏ ਸਨ।

ਪੁਲਿਸ ਨੇ ਜਾਂਚ ਦੌਰਾਨ ਅਰਮਾਨਦੀਪ ਸਿੰਘ ਉਰਫ਼ ਅਮਨਦੀਪ ਸਿੰਘ ਵਾਸੀ ਬਾਸਰਪੁਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਨੇ ਆਪਣੇ ਸਾਥੀ ਹਰਪ੍ਰੀਤ ਸਿੰਘ ਵਾਸੀ 60 ਫੁੱਟੀ ਰੋਡ, ਕਾਹਨੂਵਾਨ ਰੋਡ ਬਟਾਲਾ ਨਾਲ ਮਿਲ ਕੇ ਅਮਨ ਆਂਡਾ ਦੇ ਕਹਿਣ ’ਤੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹੁਣ ਪੁਲਿਸ ਨੇ ਉਨ੍ਹਾਂ ਦੇ ਸਾਥੀ ਮੁਲਜ਼ਮ ਗੁਰਪਿੰਦਰ ਸਿੰਘ ਉਰਫ਼ ਬੀੰਡਾ ਵਾਸੀ ਰਾਏਪੁਰ ਖੁਰਦ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਉਸ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਾਰਦਾਤ ਲਈ ਹਥਿਆਰ ਰਵੀਪਾਲ ਸਿੰਘ ਅਤੇ ਗੁਰਪਿੰਦਰ ਸਿੰਘ ਵਾਸੀ ਰਾਏਪੁਰ ਖੁਰਦ ਵੱਲੋਂ ਮੁਹੱਈਆ ਕਰਵਾਏ ਗਏ ਸਨ। ਰਵੀਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਸਮੇਂ ਉਸ ਦੇ ਕਬਜ਼ੇ ਵਿੱਚੋਂ 30 ਬੋਰ ਦਾ ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਬਰਾਮਦ ਹੋਏ ਸਨ।

ਪੁਲਿਸ ਅਨੁਸਾਰ ਗੁਰਪਿੰਦਰ ਸਿੰਘ ਅਤੇ ਰਵੀਪਾਲ ਸਿੰਘ ਦੋਵੇਂ ਅਮਨ ਆਂਡਾ ਦੇ ਸਾਥੀ ਹਨ। ਅਮਨ ਆਂਡਾ ਇਸ ਸਮੇਂ ਵਿਦੇਸ਼ ਵਿੱਚ ਬੈਠਾ ਦੱਸਿਆ ਜਾ ਰਿਹਾ ਹੈ। ਪੁਲਿਸ ਜਾਂਚ ਮੁਤਾਬਕ ਉਹ ਇੱਥੇ ਰਹਿੰਦੇ ਕਾਰੋਬਾਰੀਆਂ ਤੋਂ ਕਥਿਤ ਤੌਰ ’ਤੇ ਫਿਰੌਤੀ ਦੀ ਮੰਗ ਕਰਦਾ ਸੀ। ਫਿਰੌਤੀ ਨਾ ਦੇਣ ਵਾਲਿਆਂ ਨੂੰ ਡਰਾਉਣ-ਧਮਕਾਉਣ ਲਈ ਆਪਣੇ ਸਾਥੀਆਂ ਰਾਹੀਂ ਫਾਇਰਿੰਗ ਕਰਵਾਉਣ ਦੀ ਗੱਲ ਵੀ ਜਾਂਚ ਵਿੱਚ ਸਾਹਮਣੇ ਆਈ ਹੈ।

Leave a Reply

Your email address will not be published. Required fields are marked *