October 24, 2026
file 00000000280c8208a49da52687683572

ਬਸ ਵਿਚ ਸਨ ਕਰੀਬ 50 ਬੱਚੇ ਸਵਾਰ

ਹੁਸ਼ਿਆਰਪੁਰ 1 ਅਕਤੂਬਰ-(ਬਿਊਰੋ)-ਵੀਰਵਾਰ ਸਵੇਰੇ ਰਾਹਤ ਪਿੰਡ ਨੇੜੇ ਉਸ ਸਮੇਂ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਇੱਕ ਨਿੱਜੀ ਸਕੂਲ ਦੀ ਬੱਸ ਅਚਾਨਕ ਸੜਕ ‘ਤੇ ਪਲਟ ਗਈ। ਬੱਸ ਪਲਟਦਿਆਂ ਹੀ ਉਸ ਵਿੱਚ ਸਵਾਰ ਬੱਚਿਆਂ ਵਿੱਚ ਚੀਕ-ਚਿਹਾੜਾ ਮਚ ਗਿਆ। ਗਨੀਮਤ ਰਹੀ ਕਿ ਜ਼ਿਆਦਾਤਰ ਬੱਚੇ ਸੁਰੱਖਿਅਤ ਬਚ ਗਏ, ਜਦਕਿ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਸੂਚਨਾ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਬੱਚਿਆਂ ਦੇ ਮਾਪਿਆਂ ਵਿੱਚ ਹਫ਼ੜਾ-ਦਫ਼ੜੀ ਮਚ ਗਈ ਅਤੇ ਉਹ ਆਪਣੇ ਬੱਚਿਆਂ ਦੀ ਸੁੱਖ-ਸਾਂਦ ਜਾਣਨ ਲਈ ਘਟਨਾ ਸਥਾਨ ਵੱਲ ਦੌੜ ਪਏ।


ਅਚਾਨਕ ਪਲਟੀ ਬੱਸ, ਸਹਿਮ ਗਏ ਬੱਚੇ-
ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਨਿੱਜੀ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਸਕੂਲ ਵੱਲ ਜਾ ਰਹੀ ਸੀ। ਰਾਹਤ ਪਿੰਡ ਨੇੜੇ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਦੇਖਦੇ ਹੀ ਦੇਖਦੇ ਬੱਸ ਸੜਕ ‘ਤੇ ਪਲਟ ਗਈ। ਬੱਸ ਪਲਟਣ ਤੋਂ ਬਾਅਦ ਬੱਚਿਆਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕੀਤੀ

ਹੱਸਦਾਗ੍ਰਸਤ ਸਕੂਲ ਬੱਸ


ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਨਿੱਜੀ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਸਕੂਲ ਵੱਲ ਜਾ ਰਹੀ ਸੀ। ਰਾਹਤ ਪਿੰਡ ਨੇੜੇ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਦੇਖਦੇ ਹੀ ਦੇਖਦੇ ਬੱਸ ਸੜਕ ‘ਤੇ ਪਲਟ ਗਈ। ਬੱਸ ਪਲਟਣ ਤੋਂ ਬਾਅਦ ਬੱਚਿਆਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕੀਤੀ

ਹਾਦਸੇ ਦੀ ਸੂਚਨਾ ਇਲਾਕੇ ਵਿੱਚ ਤੇਜ਼ੀ ਨਾਲ ਫੈਲ ਗਈ। ਜਿਵੇਂ ਹੀ ਬੱਚਿਆਂ ਦੇ ਘਰਾਂ ਤੱਕ ਬੱਸ ਪਲਟਣ ਦੀ ਖ਼ਬਰ ਪਹੁੰਚੀ ਤਾਂ ਮਾਪੇ ਘਬਰਾ ਗਏ। ਕਈ ਮਾਪੇ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਏ। ਆਪਣੇ ਬੱਚਿਆਂ ਨੂੰ ਸੁਰੱਖਿਅਤ ਦੇਖ ਕੇ ਉਨ੍ਹਾਂ ਨੇ ਸੁੱਖ ਦਾ ਸਾਹ ਲਿਆ। ਮਾਮੂਲੀ ਸੱਟਾਂ ਲੱਗਣ ਵਾਲੇ ਬੱਚਿਆਂ ਨੂੰ ਮੁੱਢਲੀ ਸਹਾਇਤਾ ਦਿੱਤੇ ਜਾਣ ਦੀ ਜਾਣਕਾਰੀ ਮਿਲੀ ਹੈ।
ਜਾਂਚ ਤੋਂ ਬਾਅਦ ਸਾਹਮਣੇ ਆਵੇਗਾ ਹਾਦਸੇ ਦਾ ਕਾਰਨ
ਹਾਦਸੇ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਬੱਚਿਆਂ ਨਾਲ ਭਰੀ ਬੱਸ ਅਚਾਨਕ ਕਿਵੇਂ ਪਲਟ ਗਈ। ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬੱਸ ਦਾ ਸੰਤੁਲਨ ਵਿਗੜਨ, ਸੜਕ ਦੀ ਮਾੜੀ ਹਾਲਤ ਜਾਂ ਕਿਸੇ ਹੋਰ ਕਾਰਨ ਕਰਕੇ ਇਹ ਹਾਦਸਾ ਵਾਪਰਿਆ, ਇਸ ਬਾਰੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।
ਇਸ ਹਾਦਸੇ ਨੇ ਇੱਕ ਵਾਰ ਫਿਰ ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਵਾਹਨਾਂ ਦੀ ਸੁਰੱਖਿਆ ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਪਿਆਂ ਦਾ ਕਹਿਣਾ ਹੈ ਕਿ ਸਕੂਲੀ ਬੱਸਾਂ ਦੀ ਨਿਯਮਤ ਜਾਂਚ ਕਰਨ ਦੇ ਨਾਲ-ਨਾਲ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਤਾਂ ਜੋ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ।

Leave a Reply

Your email address will not be published. Required fields are marked *