September 8, 2026
AI FGC

ਫਤਿਹਗੜ੍ਹ ਚੂੜੀਆਂ, 31 ਅਗਸਤ – ਫਤਿਹਗੜ੍ਹ ਚੂੜੀਆਂ ਵਿਖੇ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਅਮਰਜੀਤ ਸਿੰਘ ਦਿਓ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਫਤਿਹਗੜ੍ਹ ਚੂੜੀਆਂ ਵਿਖੇ ਲਿਆਂਦਾ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਡਾਕਟਰਾਂ ਵਲੋਂ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ।

WhatsApp Image 2026 08 31 at 13.39.05 1 1

ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਦਿਓ ਸਟੇਸ਼ਨ ਰੋਡ ਤੋਂ ਅਜਨਾਲਾ ਰੋਡ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰੋਕ ਕੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਗੋਲੀ ਉਨ੍ਹਾਂ ਦੇ ਮੋਢੇ ਵਿਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਨੂੰ ਅੰਜਾਮ ਦੇਣ ਉਪਰੰਤ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਅਮਰਜੀਤ ਸਿੰਘ ਦਿਓ ਵਾਰਡ ਨੰਬਰ 5 ਦੇ ਕਾਂਗਰਸੀ ਕੌਂਸਲਰ ਰਣਜੀਤ ਸਿੰਘ ਗਿਓ ਦੇ ਚਾਚਾ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਅਤੇ ਥਾਣਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਜ਼ਖ਼ਮੀ ਦੇ ਭਤੀਜੇ ਗੁਰਪ੍ਰੀਤ ਸਿੰਘ ਅਤੇ ਨਗਰ ਕੌਂਸਲ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੇ ਦੱਸਿਆ ਕਿ ਅਮਰਜੀਤ ਸਿੰਘ ਸਟੇਸ਼ਨ ਰੋਡ ਤੋਂ ਅਜਨਾਲਾ ਰੋਡ ਵੱਲ ਜਾ ਰਹੇ ਸਨ, ਜਦੋਂ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰੋਕ ਕੇ ਗੋਲੀਆਂ ਚਲਾ ਦਿੱਤੀਆਂ।

ਇਸ ਸਬੰਧੀ ਡੀ.ਐਸ.ਪੀ. ਲਲਿਤ ਕੁਮਾਰ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਗੋਲੀ ਚਲਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹਮਲੇ ਦੇ ਕਾਰਨਾਂ ਸਬੰਧੀ ਵੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *